ताज़ा ख़बरें देश पंजाब ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ Rozana Khabarsar Tv November 6, 2024 0 ਅੰਮ੍ਰਿਤਸਰ, ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਹਿ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। About The Author Rozana Khabarsar Tv All types of news all india See author's posts Continue Reading Previous धन्यवादी दौरे की शुरुआत उमरी गांव में गुरु ब्रह्मानंद मंदिर में माथा टेक कर कीNext ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ More Stories ताज़ा ख़बरें ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਅਗਵਾਈ ਹੇਠ ਲੱਗਣ ਵਾਲੀ ਲੋਕ ਅਦਾਲਤ ਮੁਲਤਵੀ Rozana Khabarsar Tv June 4, 2025 0 Moga ताज़ा ख़बरें पंजाब ਨਸ਼ਾ ਮੁਕਤੀ ਯਾਤਰਾ ਅਧੀਨ ਵਾਰਡ ਨੰਬਰ 34 ਦੇ ਵਾਸੀਆਂ ਨੂੰ ਕੀਤਾ ਜਾਗਰੂਕ ਪੰਜਾਬ ਸਰਕਾਰ ਦੀਆਂ ਮਿਸਾਲੀ ਕਾਰਵਾਈਆਂ ਕਰਕੇ ਹੁਣ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਤੋਂ ਪਹਿਲਾਂ ਸੌ ਵਾਰ ਸੋਚੇਗਾ Rozana Khabarsar Tv June 4, 2025 0 Moga ताज़ा ख़बरें पंजाब ਡੀ.ਸੀ. ਅਤੇ ਐਸ.ਐਸ.ਪੀ. ਨਾਲ ਦਿਨ; ਵਿਦਿਆਰਥੀਆਂ ਨੇ ਪ੍ਰਸ਼ਾਸਕੀ ਕੰਮ ਦਾ ਅਨੁਭਵ ਕੀਤਾ Rozana Khabarsar Tv June 4, 2025 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.