ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

0

ਮੋਗਾ, 6 ਨਵੰਬਰ (ਰਾਕੇਸ਼ ਕੁਮਾਰ ਛਾਬੜਾ)-: ਪੰਜਾਬ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪਾਠ ਅਤੇ ਸਿਮਰਨ ਕਰਕੇ ਮਨਾਇਆ ਗਿਆ ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਅਮਨਦੀਪ ਕੌਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ, ਉਨ੍ਹਾਂ ਦੇ ਗੁਣਾਂ ਬਾਰੇ ਚਾਨਣਾ ਪਾਇਆ ਅਤੇ ਗੁਰੂ ਜੀ ਦੇ ਦਰਸਾਏ ਮਾਰਗ ਨੂੰ ਯਾਦ ਕਰਦਿਆਂ ਧਰਮ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਅਮਨਦੀਪ ਕੌਰ, ਵਾਈਸ ਪ੍ਰਿੰਸੀਪਲ ਅੰਜੂ ਜਿੰਦਲ ਹਾਜ਼ਰ ਸਨ।

About The Author

Leave a Reply

Your email address will not be published. Required fields are marked *