ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ – ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤੀ ਵਿਸ਼ੇਸ਼ ਸ਼ਿਰਕਤ

0

ਧਰਮਕੋਟ, 13 ਨਵੰਬਰ: (Rakesh Kumar Chhabra)
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ ਤੀਸਰੇ ਕੈਂਪ ਦਾ ਆਯੋਜਨ ਨਗਰ ਕੌਂਸਲ ਧਰਮਕੋਟ ਵਿਖੇ ਕੀਤਾ ਗਿਆ।
ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 185 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਲਗਭਗ 28 ਲੱਖ ਦੇ ਮੁਫ਼ਤ 526 ਸਹਾਇਕ ਉਪਕਰਨ ਵੰਡੇ ਗਏ। ਇਹਨਾਂ ਉਪਕਰਨਾਂ ਵਿੱਚ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਤਿੰਨ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਮਿਤੀ 17 ਤੋਂ 19 ਸਤੰਬਰ, 2024 ਤੱਕ ਕੀਤਾ ਗਿਆ ਸੀ। ਇਹਨਾਂ ਕੈਂਪਾਂ ਵਿੱਚ ਸਹਾਇਤਾ ਸਮੱਗਰੀ ਮਹੁੱਈਆ ਕਰਵਾਉਣ ਲਈ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਵੱਖ ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਮਾਪ ਲਿਆ ਗਿਆ ਸੀ, ਹੁਣ ਇਹਨਾਂ ਦਿਵਿਆਂਗਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਸੀ।

About The Author

ਮੋਗਾ 4 ਜੂਨ: ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੁਚੱਜੀ ਸੋਚ ਸਦਕਾ ਹੁਣ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਹੋ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਸ਼ਾ ਮੁਕਤੀ ਯਾਤਰਾ ਜਰੀਏ ਪਿੰਡਾਂ ਤੇ ਵਾਰਡਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਕਿ ਕਿਵੇਂ ਪਿੰਡ ਜਾਂ ਵਾਰਡ ਵਾਸੀ ਇਸ ਮੁਹਿੰਮ ਵਿੱਚ ਸਾਥ ਦੇ ਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦਾ ਸਹਿਯੋਗ ਕਰ ਸਕਦੇ ਹਨ। ਇਸੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 34 ਵਾਰਡ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਇੰਸਪੈਕਟਰ ਵਰੁਨ ਕੁਮਰਾ, ਸਰਪੰਚ ਦੀਪ ਦਾਰਾਪੁਰ ਕੋਆਰਡੀਨੇਟਰ, ਮਿਲਾਪ ਸਿੰਘ ਕੋਆਰਡੀਨੇਟਰ ਨੇ ਵਾਰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ । ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਪੰਜਾਬ ਸਰਕਾਰ ਦੇ ਨਸ਼ਾ ਤਸਕਰਾਂ ਉੱਪਰ ਚੱਲੇ ਪੀਲੇ ਪੰਜੇ ਕਾਰਣ, ਹੁਣ ਕੋਈ ਵੀ ਵਿਅਕਤੀ ਨਸ਼ੇ ਦਾ ਸੌਦਾਗਰ ਬਣਨ ਤੋਂ ਪਹਿਲਾਂ ਸੌ ਵਾਰ ਸੋਚੇਗਾ।

Leave a Reply

Your email address will not be published. Required fields are marked *