ਡਾਈਟ ਮੋਗਾ ਦੇ ਪਹਿਲੇ ਬੈਚ ਦੇ ਪੁਰਾਣੇ ਵਿਦਿਆਰਥੀਆਂ ਦੀ ਹੋਈ ਢਾਈ ਦਹਾਕਿਆਂ ਬਾਅਦ ਮਿਲਣੀ

0

ਮੋਗਾ -: (Rakesh Kumar Chhabra)
ਦੀ ਡਾਈਟ ਦੇ ਪੁਰਾਣੇ ਵਿਦਿਆਰਥੀ ਲਗਭਗ ਪੱਚੀ ਸਾਲ ਬਾਅਦ ਇਕੱਠੇ ਹੋਏ। ਇਸ ਵਿੱਚ ਪੰਜਾਬ ਭਰ ਤੋਂ ਅਧਿਆਪਕਾਂ ਨੇ ਭਾਗ ਲਿਆ।ਇਸ ਮੌਕੇ ਡਾਈਟ ਪ੍ਰਧਾਨ ਸ.ਪਰਮਿੰਦਰਪਾਲ ਸਿੰਘ ਦੱਸਿਆ ਕਿ ਇਸ ਬੈਚ ਨੂੰ ਜ਼ਿਲ੍ਹੇ ਦਾ ਪਹਿਲਾ ਬੈਚ ਹੋਣ ਦਾ ਮਾਣ ਪ੍ਰਾਪਤ ਹੈ। ਮੋਗਾ ਦੇ ਜ਼ਿਲ੍ਹਾ ਬਣਨ ਤੋਂ ਬਾਅਦ ਪਿੰਡ ਖੋਸਾ ਪਾਂਡੋ ਵਿਖੇ ਡਾਈਟ ਦਾ ਨਿਰਮਾਣ ਕੀਤਾ ਗਿਆ ਸੀ। ਇਸ ਵਿੱਚ ਪਹਿਲਾ ਬੈਚ 1998-2000 ਵਿੱਚ ਸ਼ੁਰੂ ਕੀਤਾ ਗਿਆ ਸੀ।ਉਹਨਾਂ ਆਖਿਆ ਕਿ ਇਸ ਬੈਚ ਦੇ ਸਾਰੇ ਸਾਥੀ ਬਤੌਰ ਅਧਿਆਪਕ ਸੂਬੇ ਭਰ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਸ਼ਾਨਦਾਰ ਸਮਾਗਮ ਵਿੱਚ ਸਤਪਾਲ ਭੀਖੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਹਨਾਂ ਦੱਸਿਆ ਕਿ ਇਸ ਬੈਚ ਦੇ ਅਧਿਆਪਕ ਅਧਿਆਪਨ ਕਿੱਤੇ ਦੇ ਨਾਲ-ਨਾਲ ਹੋਰ ਵੀ ਕਈ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ। ਜਿਸ ਕਾਰਨ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਉਹਨਾਂ ਨੇ ਇਹ ਪ੍ਰਣ ਵੀ ਦੁਹਰਾਇਆ ਕਿ ਇਸ ਬੈਚ ਦੇ ਸਾਰੇ ਅਧਿਆਪਕ ਪੂਰੀ ਤਨਦੇਹੀ ਨਾਲ ਪੜ੍ਹਾਉਂਦੇ ਰਹਿਣਗੇ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਨ ਕਿੱਤੇ ਨਾਲ ਪੂਰਾ ਇਨਸਾਫ਼ ਕਰਨਗੇ।
ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਢਾਈ ਦਹਾਕਿਆਂ ਬਾਅਦ ਇਕੱਠੇ ਹੋਣਾ ਬੜੀ ਹੀ ਖੁਸ਼ੀ ਦੀ ਗੱਲ ਹੈ। ਇਸ ਤਰ੍ਹਾਂ ਦੀ ਮਿਲਣੀ ਨਾਲ ਜਿੱਥੇ ਸਾਡੇ ਤਜ਼ਰਬੇ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਸਾਡੀਆਂ ਪਰਿਵਾਰਕ ਅਤੇ ਸਮਾਜਿਕ ਸਾਂਝਾਂ ਮਜ਼ਬੂਤ ਹੁੰਦੀਆਂ ਹਨ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ।
ਇਸ ਬੈਚ ਦੇ ਵਿੱਛੜ ਗਏ ਤਿੰਨ ਸਾਥੀਆਂ ਮਦਨ ਲਾਲ, ਜਗਤਾਰ ਸਿੰਘ ਅਤੇ ਸਰਬਜੀਤ ਸਿੰਘ ਦੀ ਯਾਦ ‘ਚ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਇੱਕ ਛੋਟਾ ਜਿਹਾ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ। ਜਿਸ ਵਿੱਚ ਬਹੁਤ ਸਾਰੇ ਅਧਿਆਪਕਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਨਿਰਮਲ ਸਿੰਘ ਪੱਤੋ, ਜਗਦੇਵ ਸਿੰਘ, ਪ੍ਰਦੀਪ ਛਾਬੜਾ,ਅਮਨਦੀਪ ਸਿੰਘ, ਸਤਵਿੰਦਰ ਸਿੰਘ, ਗੁਰਬਾਜ਼ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਕ੍ਰਿਸ਼ਨ ਪ੍ਰਤਾਪ, ਨਵਚਰਨਪ੍ਰੀਤ ਕੌਰ, ਸਰਬਜੀਤ ਕੌਰ, ਦਵਿੰਦਰ ਕੌਰ, ਰੁਪਿੰਦਰਜੀਤ ਕੌਰ,ਪਰਮਜੀਤ ਕੌਰ ਹੋਰ ਬਹੁਤ ਸਾਰੇ ਅਧਿਆਪਕ ਹਾਜ਼ਰ ਸਨ।

About The Author

Leave a Reply

Your email address will not be published. Required fields are marked *