ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ – ਚਾਲੂ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਹਰੇਕ 15 ਦਿਨ ਬਾਅਦ ਰੀਵਿਊ ਕਰਨ ਬਾਰੇ ਕਿਹਾ

0

ਮੋਗਾ, 4 ਦਸੰਬਰ (Rakesh Kumar Chhabra)

– ਜ਼ਿਲ੍ਹਾ ਮੋਗਾ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਹਰੇਕ ਘਰ ਨੂੰ ਪਖਾਨਾ ਸਹੂਲਤ ਮੁਹਈਆ ਕਰਵਾਉਣ, ਜ਼ਿਲ੍ਹਾ ਮੋਗਾ ਵਿੱਚ 47 ਕਮਿਊਨਟੀ ਪਖਾਨੇ ਬਣਵਾਉਣ, ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕਰਨ, ਗੋਬਰਧਨ ਪ੍ਰੋਜੈਕਟ ਨੂੰ ਚਲਾਉਣ ਲਈ ਰੂਪ ਰੇਖਾ ਤਿਆਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਇੰਟਰ ਬਲਾਕ ਵੈਰੀਫਿਕੇਸ਼ਨ ਟੀਮਾਂ, ਸਵੱਛਤਾ ਗਰੀਨ ਲੀਫ਼ ਰੇਟਿੰਗ ਸਿਸਟਮ ਅਤੇ ਹੋਰ ਕਮੇਟੀਆਂ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਘਰ-ਘਰ ਵਿੱਚ ਪਖਾਨਾ ਬਣਾਉਣ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਲਈ ਪ੍ਰਗਤੀ ਰਿਪੋਰਟ ਮੰਗੀ। ਜ਼ਿਲ੍ਹਾ ਵਿੱਚ 47 ਕਮਿਊਨਟੀ ਪਖਾਨਿਆਂ ਦੇ ਨਿਰਮਾਣ ਦੀ ਯੋਜਨਾ ਤਿਆਰ ਕਰਕੇ ਇਸ ਦੀਆਂ ਸਮੇਂ ਸੀਮਾਵਾਂ ਤੈਅ ਕੀਤੀਆਂ। ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਗੋਬਰਧਨ ਪ੍ਰੋਜੈਕਟ ਦੇ ਤਹਿਤ ਬਾਇਓਗੈਸ ਪਲਾਂਟ ਅਤੇ ਆਰਗੈਨਿਕ ਖਾਦ ਦੇ ਉਤਪਾਦਨ ਲਈ ਰੂਪ ਰੇਖਾ ਤਿਆਰ ਕਰਨ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਕਿਹਾ ਕਿ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿੱਚ ਪੂਰੇ ਕੀਤੇ ਜਾਣ। ਉਨ੍ਹਾਂ ਨੇ ਹਰ 15 ਦਿਨ ਬਾਅਦ ਪ੍ਰਗਤੀ ਰਿਪੋਰਟ ਰੀਵਿਊ ਕਰਨ ਲਈ ਮੀਟਿੰਗ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਗੱਲ ਉੱਤੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਜਿਆਦਾਤਰ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਆਪਣੇ ਖੇਤਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਹੀ ਗਿਆਨ ਨਹੀਂ ਹੈ। ਉਹਨਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਭਾਰਤ ਸਰਕਾਰ ਦਾ ਇਕ ਵੱਕਾਰੀ ਪ੍ਰੋਗਰਾਮ ਹੈ। ਜਿਸ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ।
ਉਹਨਾਂ ਸਫਾਈ ਅਤੇ ਮਜ਼ਬੂਤ ਸਾਧਨ ਬਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹਾ ਪੱਧਰ ਤੇ ਸਫਾਈ ਦਾ ਉੱਚ ਮਾਪਦੰਡ ਕਾਇਮ ਕਰਨ ਉੱਤੇ ਜ਼ੋਰ ਦਿੱਤਾ।

About The Author

Leave a Reply

Your email address will not be published. Required fields are marked *