ਜਿਲਾ ਟੀਕਾਕਰਨ ਅਫ਼ਸਰ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੋਗਾ -:(Rakesh Kumar Chhabra)
8 ਤੋਂ 10 ਦਸੰਬਰ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447. ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਡਾਕਟਰ ਅਸ਼ੋਕ ਸਿੰਗਲਾ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
8 ਮਾਰਚ ਤੋਂ 10 ਦਸੰਬਰ 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਜਿਲਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿਚ ਵੱਖ ਵੱਖ ਨਰਸਿੰਗ ਸਕੂਲਾਂ ਨਰਸਿੰਗ ਸਕੂਲ, ਅਤੇ ਸਰਕਾਰੀ ਨਰਸਿੰਗ ਸਕੂਲ ਸਿਵਿਲ ਹਸਪਤਾਲ਼ ਮੋਗਾ ਦੀਆ ਵਿਦਿਆਰਥਣਾਂ ਨੇ ਵੀ ਭਾਗ ਲਿਆ।
ਇਸ ਦੌਰਾਨ ਉਨ੍ਹਾਂ ਨਾਲ , ਜਿਲਾ ਟੀ ਬੀ ਅਫ਼ਸਰ ਡਾਕਟਰ ਜੀ ਬੀ ਸੋਢੀ, ਸੁਮੀਤ ਬਜਾਜ, ਸ਼ਾਲੂ ਮਰਵਾਹ ਅਤੇ ਅੰਮ੍ਰਿਤ ਸ਼ਰਮਾ , ਮੈਡਮ ਕਮਲਪ੍ਰੀਤ ਕੌਰ ਨਰਸਿੰਗ ਟੀਚਰ, ਨਰਿੰਦਰ ਕੌਰ, ਲਖਵੀਰ ਕੌਰ ਨਰਸਿੰਗ ਸਿਸਟਰ, ਨਰਸਿੰਗ ਕਾਲਜ ਥਾਪਰ ਦੇ ਸਮੂਹ ਵਿਦਿਆਰਥੀ ਨੇ ਵੀ ਭਾਗ ਲਿਆ।
ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਿਰ ਸਨ। ਡਾਕਟਰ ਅਸ਼ੋਕ ਸਿੰਗਲਾ ਨੋਡਲ ਅਫ਼ਸਰ ਪਲਸ ਪੋਲੀਓ ਪ੍ਰੋਗਾਰਮ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9 ਅਤੇ 10 ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ। ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਜੀ ਦੇ ਸਖਤ ਆਦੇਸ਼ ਹਨ ਕਿ ਪੋਲੀਓ ਬੂੰਦ ਤੋਂ ਜ਼ਿਲ੍ਹੇ ਦਾ ਇੱਕ ਵੀ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 16 ਟਰਾਂਜ਼ਿਟ ਟੀਮਾਂ ਅਤੇ 21 ਮੋਬਾਈਲ ਟੀਮਾ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 79 ਸੁਪਰਵਾਈਜ਼ਰ ਲਗਾਏ
ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਕੋਆਰਡੀਨੇਟਰ ਵੀ ਹਾਜ਼ਿਰ ਸਨ।