ਸੀ.ਐਮ. ਦੀ ਯੋਗਸ਼ਾਲਾ ਸਕੀਮ ਨੇ ਵਧਾਈ ਯੋਗਾ ਪ੍ਰਤੀ ਆਮ ਲੋਕਾਂ ਦੀ ਦਿਲਚਸਪੀ, 2958 ਵਿਅਕਤੀ ਹੋਏ ਰਜਿਸਟਰ – 90 ਯੋਗਾ ਕਲਾਸਾਂ ਰਾਹੀਂ ਹਜਾਰਾਂ ਵਿਅਕਤੀ ਲੈ ਰਹੇ ਸਕੀਮ ਦਾ ਮੁਫ਼ਤ ਲਾਭ –ਨੋਡਲ ਅਫ਼ਸਰ ਚਾਰੂ ਮਿਤਾ

0

ਮੋਗਾ, 12 ਦਸੰਬਰ -(Rakesh Kumar Chhabra)

ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਐਮ.ਯੋਗਸ਼ਾਲਾ ਦੇ ਨੋਡਲ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੀ ਇਹ ਸਕੀਮ ਯੋਗ ਪ੍ਰਤੀ ਲੋਕਾਂ ਦੀ ਦਿਲਚਸਪੀ ਵਧਾਉਣ ਵਿੱਚ ਲਗਾਤਾਰ ਯੋਗਦਾਨ ਪਾ ਰਹੀ ਹੈ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸੀ.ਐਮ. ਦੀ ਯੋਗਸ਼ਾਲਾ ਦਾ ਲੋਕਾਂ ਨੂੰ ਬਹੁਤ ਸਾਰਾ ਲਾਭ ਮਿਲ ਰਿਹਾ ਹੈ ਜਿਸ ਦੇ ਤਹਿਤ ਮੋਗਾ ਜਿ਼ਲ੍ਹੇ ਵਿੱਚ 90 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ 2958 ਦੇ ਲਗਭਗ ਰਜਿਸਟਰੇਸ਼ਨ ਹੋ ਚੁੱਕੀ ਹੈ ਇਹਨਾਂ ਵਿੱਚੋਂ ਹਜਾਰਾਂ ਲੋਕ ਯੋਗ ਦਾ ਲਾਹਾ ਲੈ ਰਹੇ ਹਨ।
ਸੀ ਐਮ ਦੀ ਯੋਗਸ਼ਾਲਾ ਮੁਹਿੰਮ ਤਹਿਤ ਮੋਗਾ ਜਿ਼ਲ੍ਹੇ ਕੇ.ਐਲ. ਕਪੂਰ ਪਾਰਕ, ਸ਼ਹੀਦ ਭਗਤ ਸਿੰਘ ਪਾਰਕ, ਦਸ਼ਮੇਸ਼ ਪਾਰਕ, ਗਰੀਨ ਫੀਲਡ ਪਾਰਕ, ਸੰਧੂਵਾਂ ਦੀ ਧਰਮਸ਼ਾਲਾ, ਨੇਚਰ ਪਾਰਕ, ਰਜਿੰਦਰਾ ਸਟੇਟ, ਗੁਰੂ ਨਾਨਕ ਮਹੱਲਾ, ਸੋਢੀਆਂ ਦਾ ਮਹੱਲਾ, ਲੈਲਪੁਰ ਰੇਲਵੇ ਪਾਰਕ ਵਿਚ ਕਈ ਥਾਵਾਂ ਤੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਤਹਿਸੀਲ ਬਾਘਾ ਪੁਰਾਣਾ ਕਲੋਨੀ ਪਾਰਕ, ਨਿਹਾਲ ਸਿੰਘ ਵਾਲਾ ਗਰੀਨ ਸਿਟੀ ਪਾਰਕ, ਕੋਟ ਇਸੇ ਖਾਂ ਬੋਲੀ ਮੰਦਰ, ਧਰਮਕੋਟ, ਤਲਵੰਡੀ ਆਦੀ ਵਿੱਚ ਕਲਾਸਾਂ ਲਗਾਈਆਂ ਜਾਂਦੀਆਂ ਹਨ ਜਿਸ ਦਾ ਲੋਕ ਭਰਪੂਰ ਆਨੰਦ ਉਠਾ ਰਹੇ ਹਨ।
ਸੀ.ਐਮ. ਦੀ ਯੋਗਸ਼ਾਲਾ ਤੋਂ ਕੋਆਰਡੀਨੇਟਰ ਆਜ਼ਾਦ ਸਿੰਘ, ਜੋਗਾ ਟਰੇਨਰ ਪ੍ਰਵੀਨ ਕੰਬੋਜ, ਮੰਗਾ ਸਿੰਘ, ਭਗਵੰਤ ਸਿੰਘ, ਬਲਵਿੰਦਰ ਸਿੰਘ, ਯਾਦਵਿੰਦਰ ਯਾਦਵ, ਰੋਹਿਤ ਕੁਮਾਰ, ਅਰਸ਼ਦੀਪ, ਅਨਿਲ ਕੁਮਾਰ, ਸਿੰਦਰਪਾਲ, ਦੀਦਾਰ ਸਿੰਘ, ਸ਼ੁਮਾਰ ਸਿੰਘ, ਸਿੱਧੂ ਰਾਣੀ, ਰਵਿੰਦਰ ਕੌਰ, ਜੈਸੀਕਾ, ਸਿਮਰਜੀਤ ਕੌਰ ਆਦੀ ਯੋਗਾ ਟਰੇਨਰ ਆਪਣੀ ਮਿਹਨਤ ਸਦਕਾ ਇਲਾਕੇ ਦੇ ਲੋਕਾਂ ਨੂੰ ਸੀ ਐਮ ਦੀ ਯੋਗਸ਼ਾਲਾ ਦੀ ਮੁਹਿੰਮ ਰਾਹੀਂ ਯੋਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਯੋਗ ਦਾ ਆਨੰਦ ਉਠਾਉਂਦੇ ਹੋਏ ਮੈਡੀਟੇਸ਼ਨ, ਸੂਖਸ਼ਮ ਵਿਆਮ, ਸਥੂਲ ਵਿਮ, ਯੋਗਆਸਣ, ਪਰਾਣਾਯਾਮ, ਸੋਰਿਆ ਨਮਸਕਾਰ ਕਰਕੇ ਆਪਣੇ ਆਪ ਨੂੰ ਮਾਨਸਿਕ ਤੌਰ ਤੇ ਸਰੀਰਕ ਤੌਰ ਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਨ ਕਰਨਾ ਬਹੁਤ ਜਰੂਰੀ ਹੈ ਯੋਗ ਨਾਲ ਬਹੁਤ ਲੋਕਾਂ ਨੂੰ ਫਾਇਦਾ ਮਿਲਿਆ ਕਈਆਂ ਦਾ ਜੋੜਾਂ ਦਾ ਦਰਦ, ਗਠੀਆ, ਥਾਇਰਾਇਡ, ਹਾਈ ਬੀ .ਪੀ. ਸੂਗਰ, ਅਸਤਮਾ, ਸਾਈਟਿਕਾ ਦਾ ਦਰਦ, ਮਾਈਗਰੇਨ, ਕਮਰ ਦੇ ਦਰਦ, ਗੋਡਿਆਂ ਦੀ ਸਮੱਸਿਆ ਆਦਿ ਤੋਂ ਕਾਫੀ ਲਾਭ ਮਿਲਿਆ ਹੈ। ਯੋਗ ਦਾ ਲਾਭ ਲੈਂਦੇ ਹੋਏ ਲੋਕ ਆਪਣੀਆਂ ਬਿਮਾਰੀਆਂ ਨੂੰ ਠੀਕ ਕਰਦੇ ਹੋਏ ਆਰਥਿਕ ਮਾਨਸਿਕ ਸਰੀਰਿਕ ਪੱਖੋਂ ਆਪਣੇ ਆਪ ਨੂੰ ਮਜਬੂਤ ਬਣਾਉਂਦੇ ਹੋਏ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਲੋਕ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ ਜਿਨਾਂ ਨੇ ਲੋਕਾ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *