ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਸਿਰਫ਼ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ ਹੋਵੇਗੀ ਜਨਤਕ ਛੁੱਟੀ

0

ਮੋਗਾ, 20 ਦਸੰਬਰ :(Rakesh Kumar Chhabra)

ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ 21 ਦਸੰਬਰ 2024 ਨੂੰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿੱਥੇ ਵੋਟਾਂ ਪੈਣੀਆਂ ਹਨ ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ ਕੀਤੀ ਗਈ ਹੈ।
ਜਾਰੀ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ, ਸਿਰਫ਼ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ ਨਗਰ ਪੰਚਾਇਤ ਚੋਣਾਂ 21 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ ਇਸ ਲਈ ਸਿਰਫ਼ ਉਕਤ ਖੇਤਰ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ ਹੀ ਮਿਤੀ 21 ਦਸੰਬਰ 2024 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟ ਪਾਉਣ ਦੇ ਸਬੰਧ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *