ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਆਤਮਾ ਮੈਨੇਜ਼ਮੈਂਟ ਕਮੇਟੀ ਦੀ ਮੀਟਿੰਗ ਰਹਿੰਦੇ ਟੀਚਿਆਂ ਨੂੰ ਜਲਦੀ ਪੂਰਾ ਕਰਕੇ, ਅਗਲੇ ਵਿੱਤੀ ਵਰ੍ਹੇ ਦੌਰਾਨ ਸਕੀਮ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਕੀਤੀ ਵਿਉਂਤਬੰਦੀ

0

ਮੋਗਾ, 24 ਜਨਵਰੀ,(Rakesh Kumar Chhabra)

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਆਤਮਾ ਮੈਨਜ਼ਮੈਂਟ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਲੀਡ ਬੈਂਕ ਅਤੇ ਆਤਮਾ ਸਟਾਫ਼ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਮੀਟਿੰਗ ਦੇ ਆਗਾਜ਼ ਵਿੱਚ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵਲੋਂ ਸਾਰਿਆਂ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਬਲਾਕ ਪੱਧਰ ‘ਤੇ ਅਤੇ ਵੱਖ-ਵੱਖ ਖੇਤੀ ਸਹਾਇਕ ਵਿਭਾਗਾਂ ਵਲੋਂ ਆਤਮਾ ਸਕੀਮ ਅਧੀਨ ਕੀਤੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਨੋਟਿਸ ਲੈਂਦਿਆਂ ਇਨ੍ਹਾਂ ਗਤੀਵਿਧੀਆਂਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਆਤਮਾ ਸਕੀਮ ਅਧੀਨ ਸਾਲ 2025-26 ਦੌਰਾਨ ਕੀਤੀਆਂ ਜਾਣ ਵਾਲਿਆਂ ਗਤੀਵਿਧੀਆਂ ਦੀ ਵਿਉਂਤਬੰਦੀ ਕੀਤੀ ਗਈ। ਉਹਨਾਂ ਨੇ ਕਮੇਟੀ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਬਣਾਏ ਗਏ ਵੱਟਸਐਪ ਗਰੁੱਪ ਬਾਰੇ ਦੱਸਿਆ ਅਤੇ ਖੇਤੀ-ਸਹਾਇਕ ਵਿਭਾਗਾਂ ਨੂੰ ਉਸ ਗਰੁੱਪ ਵਿਚ ਖੇਤੀਬਾੜੀ ਵਿਭਾਗ ਵਲੋਂ ਸ਼ੇਅਰ ਕੀਤੇ ਜਾਣ ਵਾਲੇ ਮਹੀਨਾਵਾਰ ਕਿਸਾਨ ਸਿਖਲਾਈ ਕੈਂਪਾਂ ਵਿੱਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ।
ਹਾਜ਼ਰ ਵਿਭਾਗਾਂ ਦੇ ਨੁਮਾਇੰਦਿਆਂ ਵਲੋਂ ਆਤਮਾ ਸਕੀਮ ਅਧੀਨ ਗਤੀਵਿਧੀਆਂ ਕਰਨ ਸਮੇਂ ਆਉਦੀਆਂ ਮੁਸ਼ਕਿਲਾਂ ਤੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਜਾਣੂੰ ਕਰਵਾਇਆ ਅਤੇ ਉਹਨਾਂ ਦਾ ਹੱਲ ਕਰਨ ਦੀ ਅਪੀਲ ਕੀਤੀ।

About The Author

Leave a Reply

Your email address will not be published. Required fields are marked *