ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦੀ ਹੋਈ ਮੀਟਿੰਗ:- 5 ਮਾਰਚ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਤੇ ਕੀਤੀ ਵਿਚਾਰ ਚਰਚਾ:- ਜਸਮੇਲ ਰਾਜਿਆਣਾ

0

ਬਾਘਾਪੁਰਾਣਾ (Rakesh Kumar Chhabra)
ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਬਲਾਕ ਦੀ ਮੀਟਿੰਗ ਅੱਜ ਪਿੰਡ ਲੰਗੇਆਣਾ ਨਵਾਂ ਵਿੱਖੇ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾਘਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਆਗੂ ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੈਸ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਤੇ ਬਲਾਕ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਤੇ ਬਲਾਕ ਸਕੱਤਰ ਜਗਰੂਪ ਸਿੰਘ ਲੰਗੇਆਣਾ ਨੇ ਆਖਿਆ ਕਿ ਅੱਜ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਸੰਘਰਸ਼ ਨੂੰ ਅੱਗੇ ਤੋਰਦਿਆਂ ਹੋਇਆਂ ਜੋ ਪ੍ਰੋਗਰਾਮ ਐਲਾਨੇ ਗਏ ਹਨ, ਉਹਨਾਂ ਦੀ ਰੂਪ ਰੇਖਾ ਉਲੀਕੀ ਗਈ ਤੇ ਤਿਆਰੀਆਂ ਕਰਨ ਲਈ ਕੀਤੀ ਗਈ ਹੈ। ਜਸਮੇਲ ਸਿੰਘ ਰਾਜਿਆਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਸਰਦ ਰੁੱਤ ਦੇ ਸੈਸ਼ਨ ਦਾ ਬਜ਼ਟ ਪੇਸ਼ ਕੀਤਾ ਗਿਆ ਹੈ, ਉਸ ਬਜ਼ਟ ਵਿੱਚ ਕਿਰਸਾਨੀ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਲਈ ਕੋਈ ਵੀ ਐਲਾਨ ਨਹੀਂ ਹੋਇਆ, ਸਗੋਂ ਕਿਸਾਨ ਕਰੈਡਿਟ ਕਾਰਡ ਉੱਪਰ ਹੋਰ ਲੋਨ ਦੇਣ ਲਈ ਕਿਸਾਨੀ ਨੂੰ ਹੋਰ ਕਰਜਈ ਕਰਨ ਵਾਲੇ ਪਾਸੇ ਮੋੜਿਆ ਗਿਆ ਹੈ, ਜਿਸਦੀ ਕਿਰਤੀ ਕਿਸਾਨ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ। ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਤੇ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ ਨੇ ਸੰਯੁਕਤ ਮੋਰਚੇ ਦੇ ਤੈਅ ਕੀਤੇ ਗਏ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫ਼ਰਵਰੀ ਨੂੰ ਪੂਰੇ ਭਾਰਤ ਦੇ ਐਮਪੀਜ਼ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਸੌਂਪੇ ਜਾਣਗੇ, ਜਿਸ ਅਧੀਨ ਫਰੀਦਕੋਟ ਲੋਕ ਸਭਾ ਹਲਕੇ ਦੇ ਐਮਪੀ ਸਰਬਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸੇ ਤਰ੍ਹਾਂ ਬੀਕੇਯੂ ਉਗਰਾਹਾਂ ਜੱਥੇਬੰਦੀ ਵੱਲੋਂ ਪਿੰਡ ਜਿਉਂਦ ਵਿੱਖੇ ਜ਼ਮੀਨਾਂ ਨੂੰ ਬਚਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ 13 ਫ਼ਰਵਰੀ ਨੂੰ ਬਾਘਾਪੁਰਾਣਾ ਤੋਂ ਕਿਸਾਨ ਸ਼ਮੂਲੀਅਤ ਕਰਨਗੇ। ਆਗੂਆਂ ਨੇ ਆਖਿਆ ਕਿ ਖੇਤੀ ਨੀਤੀ ਖਰੜੇ ਨੂੰ ਰੱਦ ਕਰਵਾਉਣ ਲਈ, ਪਿਛਲੇ ਕਿਸਾਨ ਅੰਦੋਲਨ ਦੀਆਂ ਰਹਿੰਦੀਆ ਮੰਗਾਂ ਨੂੰ ਪੂਰਿਆ ਕਰਵਾਉਣ ਲਈ, ਕਿਸਾਨ ਕਰਜ਼ਾ ਮੁਕਤੀ ਲਈ, ਲਖੀਮਪੁਰ ਖੀਰੀ ਘਟਨਾਕ੍ਰਮ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ, ਕਿਸਾਨ ਆਗੂਆਂ ਉੱਪਰ ਕੀਤੇ ਪਰਚੇ ਰੱਦ ਕਰਵਾਉਣ ਲਈ ਆਦਿ ਮੰਗਾਂ ਨੂੰ ਲੈਕੇ 5 ਮਾਰਚ ਨੂੰ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ ਅਤੇ ਔਰਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾਘਰ, ਸਕੱਤਰ ਜਗਰੂਪ ਸਿੰਘ ਲੰਗੇਆਣਾ, ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਖ਼ਜ਼ਾਨਚੀ ਜਗਵਿੰਦਰ ਕੌਰ, ਬੂਟਾ ਸਿੰਘ, ਕੁਲਵੰਤ ਸਿੰਘ ਰਾਜਿਆਣਾ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਵੈਰੋਕੇ, ਗੁਰਸੇਵਕ ਸਿੰਘ ਭਲੂਰ, ਲਖਵੀਰ ਸਿੰਘ, ਜਗਮੇਲ ਸਿੰਘ ਰੋਡੇ, ਬਲਵਿੰਦਰ ਸਿੰਘ ਛੋਟਾ ਘਰ,ਛਿੰਦਾ ਸਿੰਘ, ਕ੍ਰਿਸ਼ਨ ਸਿੰਘ ਲੰਗੇਆਣਾ,ਰਾਮ ਸਿੰਘ ਮੱਲਕੇ,ਬਲਜੀਤ ਸਿੰਘ, ਗੁਰਦੇਵ ਸਿੰਘ, ਸੁਖਮੰਦਰ ਸਿੰਘ, ਹਰਨੇਕ ਸਿੰਘ ਲੰਡੇ

About The Author

Leave a Reply

Your email address will not be published. Required fields are marked *