ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਸਾਲ 2025-26 ਲਈ 4751.22 ਲੱਖ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਹੋਣ ਵਾਲੇ ਵੱਖ-ਵੱਖ ਕੰਮਾਂ ਨੂੰ ਮਨਜ਼ੂਰੀ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਮੋਗਾ ਜ਼ਿਲ੍ਹੇ ਦੇ 2 ਪਿੰਡਾਂ ਵਿੱਚ 153.49 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮਾਂ ਲਗਾਉਣ ਨੂੰ ਪ੍ਰਵਾਨਗੀ ਦੇਣ ਲਈ ਵਿਚਾਰੇ ਗਏ

0

ਮੋਗਾ, 6 ਫਰਵਰੀ (Rakesh Kumar Chhabra)
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।

ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਸਾਲ 2025-26 ਦਾ ਸਾਲਾਨਾ ਇੰਪਲੀਮੈਨਟੇਸ਼ਨ ਪਲਾਨ ਨੂੰ ਮਨਜ਼ੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਹੋਣ ਵਾਲੇ ਕੰਮਾਂ ਅਤੇ ਖਰਚਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ 4751.22 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਜਿਵੇਂ ਕਿ ਸੋਲਿਡ ਵੇਸਟ ਮੈਨੇਜਮੈਂਟ, ਲਿਕੂਇਡ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਗੋਬਰਧਨ ਪ੍ਰੋਜੈਕਟ, ਘਰੇਲੂ ਪਖਾਨੇ ਅਤੇ ਕਮਿਊਨਿਟੀ ਸੈਨੇਟਰੀ ਕੰਪਲੈਕਸ ਨੂੰ ਮਨਜ਼ੂਰੀ ਦੇਣ ਸਬੰਧੀ ਚਰਚਾ ਕੀਤੀ ਗਈ।
ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮੋਗਾ ਜਿਲ੍ਹੇ ਦੇ 2 ਪਿੰਡਾਂ ਜਿਨ੍ਹਾਂ ਵਿੱਚ ਵਾਟਰ ਸਪਲਾਈ ਸਕੀਮਾਂ ਲਈ ਨਾਬਾਰਡ ਪ੍ਰੋਜੈਕਟ ਦੇ ਤਹਿਤ ਕੁੱਲ 153.49 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮਾਂ ਲਗਾਉਣ ਲਈ ਵੀ ਪ੍ਰਵਾਨਗੀ ਦੇਣ ਲਈ ਵਿਚਾਰੇ ਗਏ। ਇਹ ਵਾਟਰ ਸਪਲਾਈ ਸਕੀਮਾਂ ਪਿੰਡ ਰੱਤੀਆਂ ਬਲਾਕ ਮੋਗਾ-2 ਵਿੱਚ 106.99 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕਾਹਨ ਸਿੰਘ ਵਾਲਾ ਬਲਾਕ ਮੋਗਾ-2 ਵਿੱਚ 46.50 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਪਸੀ ਤਾਲਮੇਲ ਬਣਾਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਪਿੰਡਾਂ `ਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੋਗਾ ਜ਼ਿਲ੍ਹੇ ਨੂੰ ਜਲਦ ਨੰਬਰ 1 ਤੇ ਵਿੱਚ ਲਿਆਂਦਾ ਜਾ ਸਕੇ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *