ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ ਵਾਰਡ ਨੰਬਰ 23,14,15 ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ ਵਾਰਡ ਵਾਸੀਆਂ ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਨ ਸਹਿਜੋਗ ਦੇਣ ਦਾ ਪ੍ਰਣ ਲਿਆ

ਮੋਗਾ, 18 ਮਈ – (Rakesh Kumar chhabra)
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਵਿਖੇ ਕੀਤਾ।
ਡਾ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਅੱਜ 23,14,15 ਵਾਰਡ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋਈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ, ਕੌਂਸਲਰ ਸਪਨਾ, ਅਮਰਜੀਤ, ਪਰਵੀਨ ਕੁਮਾਰੀ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜ਼ਰ ਸਨ।
ਉਹਨਾਂ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।
ਹੁਣ ਇਹ ਯਾਤਰਾ 19 ਮਈ ਨੂੰ ਵਾਰਡ ਨੰਬਰ 16, 17, 18 ਵਿਖੇ ਕਰਵਾਈ ਜਾ ਰਹੀ ਹੈ।