ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ -6084 ਕੇਸਾਂ ਦਾ ਨਿਪਟਾਰਾ ਕਰਕੇ 14 ਕਰੋੜ 8 ਲੱਖ 77 ਹਜ਼ਾਰ 435 ਰੁਪਏ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

0

ਮੋਗਾ 24 ਮਈ – (Rakesh kumar chhabra)

ਅੱਜ 24 ਮਈ ਨੂੰ ਜ਼ਿਲ੍ਹਾ ਮੋਗਾ ਵਿੱਚ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਦੀਪਕ ਸਿੱਬਲ, ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਿਸ ਨਵਜੋਤ ਕੌਰ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।

ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 16 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ 01 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 04 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 7350 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4588 ਪ੍ਰੀ-ਲਿਟੀਗੇਟਿਵ ਅਤੇ 1496 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 140877435/- ਰੁ: ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 13.09.2025 ਨੂੰ ਲਗਾਈ ਜਾਵੇਗੀ।

(ਕੈਪਸ਼ਨ: ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜਿਲਾ ਤੇ ਸੈਸ਼ਨ ਜੱਜ ਮੋਗਾ ਅਤੇ ਸ਼੍ਰੀ ਅਮਰਜੀਤ ਸਿੰਘ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।)

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *