ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਨੂੰ ਰੋਕਣ ਬਾਰੇ ਕੀਤਾ ਜਾ ਰਿਹੈ ਜਾਗਰੂਕ

0

ਬਾਘਾਪੁਰਾਣਾ, 25 ਮਈ, (Rakesh kumar chhabra)

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਹਲਕੇ ਦੇ ਪਿੰਡ ਚੰਦ ਨਵਾਂ, ਚੰਦ ਪੁਰਾਣਾ, ਗਿੱਲ ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਤਹਿਤ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।

ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਉਹਨਾਂ ਨਾਲ ਪਿੰਡਾਂ ਦੇ ਸਰਪੰਚ, ਪਾਰਟੀ ਦੇ ਨੁਮਾਇੰਦੇ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜਰ ਸਨ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *