ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੀਆਂ ਹੋਈਆਂ ਪ੍ਰੀਖਿਆਵਾਂ ਦੇ ਟੋਪਰ ਵਿਦਿਆਰਥੀਆਂ ਦਾ ਅੱਜ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਵਿਸ਼ੇਸ਼ ਸਨਮਾਨ ਕੀਤਾ | ਅਜਿਹੇ ਨਿਵੇਕਲੇ ਪ੍ਰੋਗਰਾਮ ਸਾਡੇ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਸਹਾਈ ਸਿੱਧ ਹੋਣਗੇ, ਅੱਜ ਤੋਂ ਪਹਿਲਾਂ ਸ਼ਾਇਦ ਅਜਿਹੇ ਪ੍ਰੋਗਰਾਮ ਕਰਵਾਏ ਹੀ ਨਹੀਂ ਗਏ ਜਿਸ ਵਿੱਚ ਵਿਦਿਆਰਥੀ ਆਪਣੇ ਮੁੱਖ ਮੰਤਰੀ ਨਾਲ ਸਿੱਧੀ ਮੁਲਾਕਾਤ ਅਤੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰ ਸਕਣ | ਮੁੱਖ ਮੰਤਰੀ ਸਾਹਿਬ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੇ ਹਾਂ 🙏
