ਨਸ਼ੇ ਤੋ ਹਮੇਸ਼ਾ ਦੂਰ ਰਹਿਣ ਲਈ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਹੋਣਾ ਜਰੂਰੀ -ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਯੁੱਧ ਨਸ਼ਿਆ ਵਿਰੁੱਧ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਨਸ਼ੇ ਬਰਬਾਦੀ ਦੇ ਰਾਹ ਵੱਲ ਲੈ ਕੇ ਜਾਂਦੇ ਹਨ – ਸਿਵਲ ਸਰਜਨ

0

ਮੋਗਾ 28 ਮਈ -; (Rakesh kumar chhabra)

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਜਿਸ ਦੌਰਾਨ ਜਿਲਾ ਮੋਗਾ ਦੇ ਅੰਦਰ ਵੀ ਵੱਖ ਵੱਖ ਥਾਵਾਂ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਦੌਰਾਨ ਹੀ ਸਿਹਤ ਵਿਭਾਗ ਮੋਗਾ ਵਲੋ ਸਿਵਲ ਹਸਪਤਾਲ ਮੋਗਾ ਤੋਂ ਯੁੱਧ ਨਸ਼ੇ ਵਿਰੁੱਧ ਜਾਗਰੂਕਤਾ ਰੈਲੀ ਦਾ ਅਯੋਜਨ ਕੀਤਾ, ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ।
ਇਸ ਰੈਲੀ ਨੂੰ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ਼ ਤੋ ਇਲਾਵਾ ਵੱਖ ਵੱਖ ਐਨ ਜੀ ਓ ਅਤੇ ਹੋਰ ਆਗੂਆਂ ਨੇ ਭਾਗ ਲਿਆ।

ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਫਰਤ ਨਸ਼ੇ ਨੂੰ ਕਰੋ – ਨਾ ਕਿ ਨਸ਼ਾ ਕਰਨ ਵਾਲੇ ਨੂੰ ਨਸ਼ਾ ਕਰਨ ਵਾਲੇ ਨਾਲ ਹਮਦਰਦੀ ਦਾ ਵਤੀਰਾ ਰੱਖੋ। ਨਸ਼ੇ ਵਿਰੁੱਧ ਇਹ ਜੰਗ ਜਾਰੀ ਰਹੇਗੀ ਅਤੇ ਰੰਗਲਾ ਪੰਜਾਬ ਬਣਾਉਣ ਦੇ ਲਈ ਲੋਕਾਂ ਦੇ ਵਿਸ਼ੇਸ਼ ਸਹਿਯੋਗ ਦੀ ਵੀ ਮੰਗ ਉਹਨਾਂ ਵੱਲੋਂ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਇਹ ਜਾਗਰੂਕਤਾ ਰੈਲੀ ਸਿਹਤਮੰਦ ਪੰਜਾਬ ਲਈ ਲਾਹੇਵੰਦ ਹੋਵੇਗੀ ਇਸ ਨਾਲ ਨਸ਼ਿਆ ਵਿਰੁੱਧ ਜਾਗਰੂਕਤਾ ਆਵੇਗੀ। ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਪਹਿਲਾਂ ਸ਼ੌਕ ਨਾਲ ਨਸ਼ਾ ਕਰਦਾ ਹੈ ਅਤੇ ਫਿਰ ਇਹ ਮਜਬੂਰੀ ਬਣ ਜਾਂਦਾ ਹੈ ਜਿਸ ਨਾਲ ਮਨੁੱਖ ਨੂੰ ਨਸ਼ੇ ਦੀ ਲੱਤ ਲੱਗ ਜਾਂਦੀ ਹੈ।
ਡਾ ਗਗਨਦੀਪ ਸਿੰਘ ਨੇ ਕਿਹਾ ਕਿ ਨਸ਼ੇ ਮਨੁੱਖ ਨੂੰ ਬਰਬਾਦ ਕਰ ਦਿੰਦੇ ਹਨ ਇਸ ਲਈ ਹਰੇਕ ਮਨੁੱਖ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ । ਇਸ ਮੌਕੇ ਕੌਂਸਲਰ ਪੂਜਾ ਰਿਸ਼ੀ ਨਸ਼ਾ ਮੁਕਤੀ ਦਵਾਈ ਕੇਂਦਰ ਸਿਵਿਲ ਹਸਪਤਾਲ਼ ਮੋਗਾ ਨੇ ਕਿਹਾ ਕਿ ਹਮੇਸ਼ਾ ਨਸ਼ੇ ਤੋਂ ਪਰਹੇਜ਼ ਕਰੋ ਤੇ ਜ਼ਿੰਦਗੀ ਨੂੰ ਹਾਂ ਕਰੋ ਨਸ਼ੇ ਨੂੰ ਨਾ ਕਰੋ।
ਇਸ ਮੌਕੇ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਅਤੇ ਸੀਨੀਅਰ ਡਿਪਟੀ ਮੇਅਰ ਪਰਵੀਨ ਸ਼ਰਮਾ ਅਤੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਡਾਕਟਰ ਚਰਨਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ, ਡਾ ਕਰਨ ਮਿੱਤਲ, ਡਾ ਸਾਹਿਲ ਮਿੱਤਲ, ਡਾ ਅਰਬਾਜ਼ ਸਿੰਘ, ਡਾ ਮਾਨਿਕ ਸਿੰਗਲਾ, ਡਾ ਭੁਪਿੰਦਰ ਸਿੰਘ ਆਯੁਰਵੈਦਿਕ ਮੈਡੀਕਲ ਅਫਸਰ ਮੌਜੂਦ ਸਨ। ਇਸ ਰੈਲੀ ਵਿੱਚ ਐਮ ਐਲ ਐਮ ਨਰਸਿੰਗ ਕਾਲਜ ਅਤੇ ਐਲ ਐਲ ਆਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਸਰਕਾਰੀ ਸਿਵਲ ਹਸਪਤਾਲ ਦੇ ਵਿਦਿਆਰਥੀ, ਅਧਿਆਪਕ ਕਮਲਪ੍ਰੀਤ ਅਤੇ ਰੁਪਿੰਦਰ ਕੌਰ ਐਲ ਐਲ ਆਰ ਕਾਲਜ ਵੀ ਹਾਜ਼ਰ ਸਨ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *