ਜਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰ ਗਠਨ-ਵਧੀਕ ਡਿਪਟੀ ਕਮਿਸ਼ਨਰ

0

ਮੋਗਾ, 28 ਮਈ,(Rakesh kumar chhabra)

ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਸ੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਅਤੇ ਕਈ ਕਾਰਨਾਂ ਕਰਕੇ ਕਾਨੂੰਨ ਦੇ ਘੇਰੇ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਹਨਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ `ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ।

ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ।ਇਹਨਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ। ਉਹਨਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ `ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ ਬੀ-002, ਗਰਾਉਂਡ ਫਲੋਰ, ਬਲਾਕ ਬਿਆਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਮੋਗਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਵੈੱਬਸਾਈਟ ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ. ਸੀ. ਓ. ਨੰਬਰ 102-103,ਸੈਕਟਰ 34-ਏ, ਚੰਡੀਗੜ੍ਹ ਵਿਖੇ ਰਜਿਸਟਰਡ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment25@punjab.gov.in `ਤੇ ਭੇਜ ਸਕਦੇ ਹਨ। ਬਿਨੈ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 17 ਜੂਨ, 2025 ਹੈ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *