ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ *ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਜੰਗ ਵਿੱਚ ਇੱਕਜੁੱਟ ਹੋ ਕੇ ਰਾਜ ਸਰਕਾਰ ਦਾ ਸਹਿਯੋਗ ਦੇਣ ਲਈ ਕੀਤਾ ਪ੍ਰੇਰਿਤ

0

ਬਾਘਾਪੁਰਾਣਾ, 29 ਮਈ, (Rakesh kumar chhabra)

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਬਾਘਾਪੁਰਾਣਾ ਦੇ ਪਿੰਡਾ ਵੈਰੋਕੇ, ਸੇਖਾ ਕਲਾਂ, ਸੇਖਾ ਖੁਰਦ, ਮੱਲਕੇ, ਸਾਹੋਕੇ, ਸੁਖਾਨੰਦ ਦੇ ਲੋਕਾਂ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।

ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

About The Author

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *