ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

0

ਧਰਮਕੋਟ, 31 ਮਈ – (Rakesh kumar chhhabra)

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਮੰਦਰ, ਚਿਰਾਗ ਸ਼ਾਹ ਵਾਲਾ, ਸ਼ਾਦੀ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।

ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ।

About The Author

Leave a Reply

Your email address will not be published. Required fields are marked *