ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਅਰਜੀਆਂ ਦੀ ਮੰਗ-ਜਿਲ੍ਹਾ ਬਾਲ ਸੁਰੱਖਿਆ ਅਫਸਰ
ਮੋਗਾ, 6 ਜੂਨ -(Rakesh kumar chhabra)
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਪਰਮਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਵਲੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਂਦਾ ਹੈ। ਇਸ ਬਾਲ ਪੁਰਸਕਾਰ ਪ੍ਰਾਪਤੀ ਲਈ 31 ਜੁਲਾਈ 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ । ਉਹਨਾ ਦੱਸਿਆ ਕਿ ਇਹ ਪੁਰਸਕਾਰ ਉਹਨਾ ਬੱਚਿਆ ਨੂੰ ਦਿੱਤਾ ਜਾਦਾ ਹੈ ਜਿਹਨਾਂ ਨੇ ਬੇਮਿਸਾਲ ਬਹਾਦਰੀ ਦੇ ਨਿਰਸਵਾਰਥ ਕੰਮ ਕੀਤੇ ਹੋਣ, ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਵਿਸ਼ੇਸ ਲੋੜਾਂ ਵਾਲੇ ਬੱਚੇ, ਜਿਹਨਾ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲੱਬਧੀ ਹਾਸਿਲ ਕੀਤੀ ਹੋਵੇ ਤੇ ਬੱਚੇ ਜਿਹਨਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸਭਿਆਚਾਰ ਤੇ ਨਵੀਨਤਾ ਦੇ ਖੇਤਰਾਂ ‘ਚ ਉਪਲਬਧੀ ਪ੍ਰਾਪਤ ਕੀਤੀ ਹੋਵੇ।
ਉਨ੍ਹਾ ਦੱਸਿਆ ਕਿ ਇਸ ਪੁਰਸਕਾਰ ‘ਚ ਇੱਕ ਤਗਮਾ ਤੇ ਸਰਟੀਫਿਕੇਟ ਸ਼ਾਮਿਲ ਹੁੰਦਾ ਹੈ। ਕੋਈ ਵੀ ਭਾਰਤੀ ਨਾਗਰਿਕ ਬੱਚਾ ਜੋ ਭਾਰਤ ਵਿੱਚ ਰਹਿ ਰਿਹਾ ਹੈ ਅਤੇ 18 ਸਾਲ ਤੱਕ ਦੀ ਉਮਰ ਦਾ ਹੈ, ਉਹ ਪ੍ਰਾਧਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀ ਆਨਲਾਈਨ ਪੋਰਟਲ https://awards.gov.in ਤੇ ਅਪਲਾਈ ਕਰ ਸਕਦਾ ਹੈ। ਇਸ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਮੋਗਾ, ਬਿਆਸ ਬਲਾਕ ਕਮਰਾ ਨੰ.002, ਗਰਾਊਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਸੰਪਰਕ ਕੀਤਾ ਜਾਦਾ ਸਕਦਾ ਹੈ।
ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਵੱਧ ਤੋਂ ਵੱਧ ਯੋਗ ਪ੍ਰਾਰਥੀ ਇਸ ਪੁਰਸਕਾਰ ਲਈ ਅਪਲਾਈ ਕਰਨ।